Home / News / ਬਲਾਤਕਾਰੀਆਂ ਨੂੰ ਸ਼ਰ੍ਹੇਆਮ ਗੋਲ਼ੀ ਮਾਰਨ ਦੀ ਸਲਾਹ

ਬਲਾਤਕਾਰੀਆਂ ਨੂੰ ਸ਼ਰ੍ਹੇਆਮ ਗੋਲ਼ੀ ਮਾਰਨ ਦੀ ਸਲਾਹ

ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਬਲਾਤਕਾਰ ਦੇ ਦੋਸ਼ੀਆਂ ਨੂੰ ਸ਼ਰ੍ਹੇਆਮ ਗੋਲ਼ੀ ਮਾਰ ਦੇਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬਲਾਤਕਾਰੀਆਂ ਨੂੰ ਮੌਤ ਦੀ ਸਜ਼ਾ ਦੇਣ ਦੇ ਐਲਾਨ ਦੀ ਵੀ ਸ਼ਲਾਘਾ ਕੀਤੀ ਹੈ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦਾ ਐਲਾਨ ਇੱਕ ਸ਼ਲਾਗਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਐਲਾਨ ਹੀ ਨਾ ਰਹੇ ਬਲਕਿ ਇਸ ‘ਤੇ ਅਮਲ ਵੀ ਕੀਤਾ ਜਾਵੇ। ਜਥੇਦਾਰ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ੀ ਨੂੰ ਸ਼ਰ੍ਹੇਆਮ ਗੋਲ਼ੀ ਮਾਰ ਦੇਣੀ ਚਾਹੀਦੀ ਹੈ।ਪੰਜਾਬ ਸਰਕਾਰ ਨੇ ਲੰਘੀ 27 ਜੂਨ ਨੂੰ ਹੋਈ ਕੈਬਨਿਟ ਬੈਠਕ ਵਿੱਚ ਇਹ ਮਤਾ ਪਾਸ ਕੀਤਾ ਸੀ ਕਿ 12 ਸਾਲ ਤੋਂ ਘੱਟ ਉਮਰ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਹੋਵੇਗੀ ਤੇ ਇਨ੍ਹਾਂ ਮਾਮਲਿਆਂ ਨੂੰ ਦੋ ਮਹੀਨਿਆਂ ਦੇ ਅੰਦਰ ਅੰਦਰ ਜਾਂਚ ਪੂਰੀ ਕਰਨੀ ਹੋਵੇਗੀ ਤੇ ਛੇ ਮਹੀਨਿਆਂ ਵਿੱਚ ਫੈਸਲਾ ਸੁਣਾਉਣਾ ਹੋਵੇਗਾ। ਮਤਾ ਪਾਸ ਹੋਣ ਤੋਂ ਅਗਲੇ ਦਿਨ ਬਠਿੰਡਾ ਵਿੱਚ ਇੱਕ ਬੱਚੀ ਨਾਲ ਬਲਾਤਕਾਰ ਦੀ ਘਟਨਾ ਵਾਪਰੀ ਸੀ ਤੇ ਬੀਤੇ ਕੱਲ੍ਹ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਪੀੜਤ ਪਰਿਵਾਰ ਨੂੰ ਮਿਲ ਕੇ ਆਏ ਸਨ।Jathedar of Akal Takht Sahib Giani Gurbachan Singh said that the rape accused should be shot openly. He also lauded the announcement of death sentence to rapists by the Punjab government. Gyani Gurbachan Singh said that the announcement of death penalty for the accused by the government for the rape of children is an unacceptable step. He said that these are not just announcements but they have to be implemented. Jathedar said that the rape accused should be shot dead. The Punjab government had passed a resolution in the Cabinet meeting held on June 27 that the accused will be hanged for raping a child below 12 years of age. The cases will have to be completed within two months and the decision has to be heard within six months. The day after the resolution was passed, a girl was raped in Bathinda, and yesterday the Finance Minister Manpreet Badal also came here with the victim’s family.

About Pindonline

Leave a Reply

Your email address will not be published. Required fields are marked *