Home / News / ਬੈਂਸਾਂ ਲਈ ‘ਆਪ’ ਨੇ ਲਿਆ ਸਟੈਂਡ

ਬੈਂਸਾਂ ਲਈ ‘ਆਪ’ ਨੇ ਲਿਆ ਸਟੈਂਡ

ਚੰਡੀਗੜ੍ਹ: ਵੈਸੇ ਤਾਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਤੋਂ ਹੀ ਆਮ ਆਦਮੀ ਪਾਰਟੀ ਇਹ ਕਹਿੰਦੀ ਆਈ ਹੈ ਕਿ ਕਾਂਗਰਸ ਤੇ ਅਕਾਲੀ ਦਲ ਦੀ ਮਿਲੀਭੁਗਤ ਹੈ ਪਰ ਅੱਜ ‘ਆਪ’ ਆਗੂਆਂ ਨੇ ਇਹ ਇਸ ਲਈ ਕਿਹਾ ਹੈ ਕਿਉਂਕਿ ਵਿਧਾਨ ਸਭਾ ‘ਚ ਲੁਧਿਆਣਾ ਤੋਂ ਵਿਧਾਇਕ ਬੈਂਸ ਭਰਾਵਾਂ ਖਿਲਾਫ ਮਤਾ ਪਾਸ ਕੀਤਾ ਗਿਆ ਹੈ।‘ਆਪ’ ਵੱਲੋਂ ਜਾਰੀ ਸੰਯੁਕਤ ਬਿਆਨ ਵਿੱਚ ਪਾਰਟੀ ਦੇ ਸਹਿ-ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ, ਨਾਜਰ ਸਿੰਘ ਮਾਨਸ਼ਾਹੀਆ, ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕਾਂਗਰਸ ਭ੍ਰਿਸ਼ਟਾਚਾਰੀ ਅਕਾਲੀ ਆਗੂਆਂ ਖਿਲਾਫ ਕਾਰਵਾਈ ਨਹੀਂ ਕਰ ਰਹੀ। ਇਸ ਕਰਕੇ ਹੀ ਅਕਾਲੀ ਦਲ ਉਨ੍ਹਾਂ ਦੀਆਂ ਗ਼ਲਤ ਨੀਤੀਆਂ ਵਿੱਚ ਉਨ੍ਹਾਂ ਦਾ ਸਾਥ ਦੇ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਸ ਘਟਨਾਕ੍ਰਮ ਤੋਂ ਇਹ ਸਿੱਧ ਹੁੰਦਾ ਹੈ ਕਿ ਬਾਦਲਾਂ ਤੇ ਕੈਪਟਨ ਵਿਚਾਲੇ ਚੋਣਾਂ ਤੋਂ ਪਹਿਲਾਂ ਹੋਇਆ ਸਮਝੌਤਾ ਅਜੇ ਵੀ ਚੱਲ ਰਿਹਾ ਹੈ।‘ਆਪ’ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸਰਕਾਰ ਲੋਕਾਂ ਦੇ ਮੁੱਦਿਆਂ ਉਤੇ ਚਰਚਾ ਕਰਨ ਤੋਂ ਭੱਜ ਗਈ ਹੈ ਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਰਾਜਨੀਤੀ ਦੇ ਸਭ ਤੋਂ ਹੇਠਲੇ ਪੱਧਰ ‘ਤੇ ਡਿੱਗ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀ 10 ਸਾਲਾਂ ਦੌਰਾਨ ਸੂਬੇ ਨੂੰ ਲੁੱਟਣ ਵਾਲੇ ਅਕਾਲੀਆਂ ਖਿਲਾਫ਼ ਕਾਰਵਾਈ ਨਾ ਕਰਕੇ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਆਪਣੇ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਕੇ ਅਕਾਲੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।ਆਗੂਆਂ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਲਈ ਵਿਧਾਨ ਸਭਾ ਤੇ ਸਰਕਾਰ ਦਾ ਸਹਾਰਾ ਲੈ ਕੇ ਵਿਰੋਧੀਆਂ ਖਿਲਾਫ ਕਾਰਵਾਈ ਕਰਨਾ ਸੌੜੀ ਸੋਚ ਦਾ ਨਤੀਜਾ ਹੈ। ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੀ ਅਲੋਚਨਾ ਕਰਦੇ ਇਹ ਵੀ ਕਿਹਾ ਕਿ ਸਿਆਸੀ ਕਿੜਾਂ ਕੱਢਣ ਲਈ ਬਿਨਾ ਕਿਸੇ ਕਸੂਰ ਤੋਂ ਵਿਧਾਨ ਸਭਾ ਦੇ ਮੈਂਬਰਾਂ ਖਿਲਾਫ ਮਤਾ ਪਾਸ ਕਰ ਕੇ ਘਟੀਆ ਰਾਜਨੀਤੀ ਦੀ ਉਦਾਹਰਨ ਪੇਸ਼ ਕੀਤੀ ਹੈ।

About Pindonline

Leave a Reply

Your email address will not be published. Required fields are marked *