Home / News / ਸਨੌਰ ‘ਚ ਸਿੱਖ ਨੌਜਵਾਨਾਂ ‘ਤੇ ਤਸ਼ੱਦਦ ਦੀ ਘਟਨਾ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਸਨੌਰ ‘ਚ ਸਿੱਖ ਨੌਜਵਾਨਾਂ ‘ਤੇ ਤਸ਼ੱਦਦ ਦੀ ਘਟਨਾ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ: ਪਟਿਆਲਾ ਦੇ ਸਨੌਰ ਦੇ ਨੌਜਵਾਨਾਂ ‘ਤੇ ਪੁਲਿਸ ਵੱਲੋਂ ਤਸ਼ੱਦਦ ਕੀਤੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਘਟਨਾ ਦੀ ਪੜਤਾਲ ਲਈ ਚਾਰ ਮੈਂਬਰੀਂ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਸ਼ਨੀਵਾਰ ਨੂੰ ਸਨੌਰ ਥਾਣੇ ‘ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਕਥਿਤ ਤੌਰ ‘ਤੇ ਤਸ਼ੱਦਦ ਕੀਤਾ ਸੀ। ਏਐਸਆਈ ਵਿਰੁੱਧ ਪਰਚਾ ਵੀ ਦਰਜ ਹੋ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਨੇੜਲੇ ਸਨੌਰ ਵਿੱਚ ਪੁਲਿਸ ਵੱਲੋਂ ਸਿੱਖ ਨੌਜਵਾਨਾਂ ’ਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਅਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਨ ਲਈ ਚਾਰ ਮੈਂਬਰੀ ਸਬ-ਕਮੇਟੀ ਬਣਾਈ ਹੈ।ਉਨ੍ਹਾਂ ਕਿਹਾ ਕਿ ਭਾਈ ਲੌਂਗੋਵਾਲ ਨੇ ਇਸ ਘਟਨਾ ਦੀ ਪਹਿਲਾਂ ਵੀ ਸਖ਼ਤ ਨਿੰਦਾ ਕੀਤੀ ਸੀ ਅਤੇ ਸਬ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਨੂੰ ਜੇਰੇ-ਇਲਾਜ਼ ਨੌਜਵਾਨਾਂ ਦਾ ਪਤਾ ਲੈਣ ਲਈ ਭੇਜਿਆ ਸੀ। ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਪੀੜਤਾਂ ਦੀ ਮਦਦ ਕਰੇਗੀ।

About Pindonline

Leave a Reply

Your email address will not be published. Required fields are marked *