Home / Breaking / ਹੁਣ ਬਹਿਬਲ ਗੋਲ਼ੀ ਕਾਂਡ ‘ਤੇ ਕੈਪਟਨ ਸਰਕਾਰ ਦਾ ਯੂ ਟਰਨ

ਹੁਣ ਬਹਿਬਲ ਗੋਲ਼ੀ ਕਾਂਡ ‘ਤੇ ਕੈਪਟਨ ਸਰਕਾਰ ਦਾ ਯੂ ਟਰਨ

ਕੋਟਕਪੂਰਾ: ਬਹਿਬਲ ਗੋਲ਼ੀ ਕਾਂਡ ਦੇ ਜ਼ਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਤੋਂ ਕੈਪਟਨ ਸਰਕਾਰ ਟਾਲਾ ਵੱਟਦੀ ਨਜ਼ਰ ਆ ਰਹੀ ਹੈ। ਪੁਲਿਸ ਤੇ ਕੈਪਟਨ ਸਰਕਾਰ ਦੇ ਇਸ ਰਵੱਈਏ ਤੋਂ ਸਿੱਖ ਜਥੇਬੰਦੀਆਂ ‘ਚ ਰੋਸ ਹੈ। ਦਰਅਸਲ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿੰਮੇਵਾਰ ਪੁਲਿਸ ਅਫਸਰਾਂ ਦੇ ਨਾਵਾਂ ਦਾ ਖੁਲਾਸਾ ਕਰਨ ਮਗਰੋਂ ਵੀ ਉਨ੍ਹਾਂ ਖਿਲਾਫ ਕੇਸ ਦਰਜ ਨਹੀਂ ਕੀਤਾ ਗਿਆ।ਇਸ ਦੇ ਉਲਟ ਜਸਟਿਸ ਰਣਜੀਤ ਸਿੰਘ (ਸੇਵਾ ਮੁਕਤ) ਕਮਿਸ਼ਨ ਦੀ ਸਿਫਾਰਸ਼ ‘ਤੇ ਫ਼ਰੀਦਕੋਟ ਪੁਲਿਸ ਨੇ ਗੋਲ਼ੀ ਚਲਾਉਣ ਵਾਲੇ ‘ਅਣਪਛਾਤੇ’ ਪੁਲਿਸ ਅਫ਼ਸਰਾਂ ਵਿਰੁੱਧ ਧਾਰਾ 307 (ਕਤਲ ਦੀ ਕੋਸ਼ਿਸ਼), 323, 148 ਤੇ 149 ਤਹਿਤ ਕੇਸ ਦਰਜ ਕੀਤਾ ਹੈ।ਯਾਦ ਰਹੇ ਅਕਤੂਬਰ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਧਰਨਾ ਦੇ ਰਹੇ ਸਿੱਖਾਂ ‘ਤੇ ਪੁਲਿਸ ਨੇ ਗੋਲ਼ੀ ਚਲਾਈ ਸੀ। ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਗੋਲ਼ੀ ਕਾਂਡ ’ਚ ਸ਼ਾਮਲ 10 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਾਜਾਖਾਨਾ ਪੁਲੀਸ ਥਾਣੇ ਵਿੱਚ ਦਰਜ ਕੇਸ ਵਿੱਚ ਨਾਮਜ਼ਦ ਕਰਨ ਦਾ ਐਲਾਨ ਕੀਤਾ ਸੀ। ਹੁਣ ਪੁਲੀਸ ਮੁਖੀ ਸੁਰੇਸ਼ ਅਰੋੜਾ ਤੇ ਮੁੱਖ ਮੰਤਰੀ ਨੇ ਵਿਚਕਾਰਲਾ ਰਸਤਾ ਲੈਂਦਿਆਂ ਪੁਲਿਸ ਅਫ਼ਸਰਾਂ ਨੂੰ ਕੇਸ ’ਚ ਨਾਮਜ਼ਦ ਕਰਨ ਦੀ ਥਾਂ ਅਣਪਛਾਤਿਆਂ ‘ਤੇ ਕੇਸ ਦਰਜ ਕਰ, ਮਾਮਲਾ ਠੰਢੇ ਬਸਤੇ ਵਿੱਚ ਪਾ ਦਿੱਤਾ ਹੈ।ਕੋਟਕਪੂਰਾ: ਬਹਿਬਲ ਗੋਲ਼ੀ ਕਾਂਡ ਦੇ ਜ਼ਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਤੋਂ ਕੈਪਟਨ ਸਰਕਾਰ ਟਾਲਾ ਵੱਟਦੀ ਨਜ਼ਰ ਆ ਰਹੀ ਹੈ। ਪੁਲਿਸ ਤੇ ਕੈਪਟਨ ਸਰਕਾਰ ਦੇ ਇਸ ਰਵੱਈਏ ਤੋਂ ਸਿੱਖ ਜਥੇਬੰਦੀਆਂ ‘ਚ ਰੋਸ ਹੈ। ਦਰਅਸਲ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿੰਮੇਵਾਰ ਪੁਲਿਸ ਅਫਸਰਾਂ ਦੇ ਨਾਵਾਂ ਦਾ ਖੁਲਾਸਾ ਕਰਨ ਮਗਰੋਂ ਵੀ ਉਨ੍ਹਾਂ ਖਿਲਾਫ ਕੇਸ ਦਰਜ ਨਹੀਂ ਕੀਤਾ ਗਿਆ। ਇਸ ਦੇ ਉਲਟ ਜਸਟਿਸ ਰਣਜੀਤ ਸਿੰਘ (ਸੇਵਾ ਮੁਕਤ) ਕਮਿਸ਼ਨ ਦੀ ਸਿਫਾਰਸ਼ ‘ਤੇ ਫ਼ਰੀਦਕੋਟ ਪੁਲਿਸ ਨੇ ਗੋਲ਼ੀ ਚਲਾਉਣ ਵਾਲੇ ‘ਅਣਪਛਾਤੇ’ ਪੁਲਿਸ ਅਫ਼ਸਰਾਂ ਵਿਰੁੱਧ ਧਾਰਾ 307 (ਕਤਲ ਦੀ ਕੋਸ਼ਿਸ਼), 323, 148 ਤੇ 149 ਤਹਿਤ ਕੇਸ ਦਰਜ ਕੀਤਾ ਹੈ।ਯਾਦ ਰਹੇ ਅਕਤੂਬਰ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਧਰਨਾ ਦੇ ਰਹੇ ਸਿੱਖਾਂ ‘ਤੇ ਪੁਲਿਸ ਨੇ ਗੋਲ਼ੀ ਚਲਾਈ ਸੀ। ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਗੋਲ਼ੀ ਕਾਂਡ ’ਚ ਸ਼ਾਮਲ 10 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਾਜਾਖਾਨਾ ਪੁਲੀਸ ਥਾਣੇ ਵਿੱਚ ਦਰਜ ਕੇਸ ਵਿੱਚ ਨਾਮਜ਼ਦ ਕਰਨ ਦਾ ਐਲਾਨ ਕੀਤਾ ਸੀ। ਹੁਣ ਪੁਲੀਸ ਮੁਖੀ ਸੁਰੇਸ਼ ਅਰੋੜਾ ਤੇ ਮੁੱਖ ਮੰਤਰੀ ਨੇ ਵਿਚਕਾਰਲਾ ਰਸਤਾ ਲੈਂਦਿਆਂ ਪੁਲਿਸ ਅਫ਼ਸਰਾਂ ਨੂੰ ਕੇਸ ’ਚ ਨਾਮਜ਼ਦ ਕਰਨ ਦੀ ਥਾਂ ਅਣਪਛਾਤਿਆਂ ‘ਤੇ ਕੇਸ ਦਰਜ ਕਰ, ਮਾਮਲਾ ਠੰਢੇ ਬਸਤੇ ਵਿੱਚ ਪਾ ਦਿੱਤਾ ਹੈ।ਹਾਲਾਂਕਿ, ਕੈਪਟਨ ਸਰਕਾਰ ਦਾ ਤਰਕ ਹੈ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਵਾਪਰੇ ਗੋਲ਼ੀ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਹੈ ਜਿਸ ਕਰਕੇ ਪੁਲਿਸ ਅਫ਼ਸਰਾਂ ਨੂੰ ਨਾਮਜ਼ਦ ਨਹੀਂ ਕੀਤਾ ਜਾ ਸਕਦਾ। ਕੈਪਟਨ ਸਰਕਾਰ ਦੇ ਯੂ-ਟਰਨ ਤੋਂ ਬਾਅਦ ਬਰਗਾੜੀ ਇਨਸਾਫ਼ ਮੋਰਚਾ ਦੇ ਆਗੂਆਂ ਵਿੱਚ ਰੋਸ ਹੈ। ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪਹਿਲਾਂ ਬਾਦਲਾਂ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਤੇ ਹੁਣ ਕੈਪਟਨ ਸਰਕਾਰ ਵੀ ਉਸੇ ਰਾਹ ਪੈ ਗਈ ਹੈ।ਧਰਨੇ ‘ਤੇ ਬੈਠੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰੇ ਤੇ ਕਮਿਸ਼ਨ ਵੱਲੋਂ ਗੋਲ਼ੀ ਕਾਂਡ ਲਈ ਜ਼ਿੰਮੇਵਾਰ ਠਹਿਰਾਏ ਗਏ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਜਾਂਚ ਦੇਣ ਦਾ ਮਤਲਬ ਇਨਸਾਫ਼ ਲਈ ਹੋਰ ਦੇਰੀ ਤੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ।

About Pindonline

Leave a Reply

Your email address will not be published. Required fields are marked *