Home / News / Latest Punjabi Songs ਸ਼ੇਅਰ ਕਰੋ ਜੀ

Latest Punjabi Songs ਸ਼ੇਅਰ ਕਰੋ ਜੀ

ਸੰਤ ਜਰਨੈਲ ਸਿੰਘ ਜੀ ਦਾ ਨਾਮ ਸਾਰੀ ਕੌਮ ਵਿੱਚ ਉੱਘਾ ਹੈ ਪਰ ਅਫਸੋਸ ਕਿ ਉਨ੍ਹਾਂ ਦੀ ਚਲਾਈ ਹੋਈ ਲਹਿਰ ਅਤੇ ਉੱਚੇ ਸੁੱਚੇ ਜੀਵਨ ਬਾਰੇ ਕੋਈ ਘੱਟ ਹੀ ਜਾਣਦਾ ਹੈ । ਜਦੋਂ ਹਿੰਦੂ ਸਰਕਾਰ ਨੇ ਅੱਤ ਦੀ ਚੁੱਕ ਕੇ ਸਿੱਖੀ ਨੂੰ ਖਤਮ ਕਰਨ ਦੀ ਠਾਣ ਲਈ ਅਤੇ ਸਿੱਖਾਂ ਨੂੰ ਕਿਤੋਂ ਵੀ ਇਨਸਾਫ ਨਾ ਮਿਲਿਆ ਤਾਂ ਉਸ ਵਕਤ ਸੰਤ ਜਰਨੈਲ ਸਿੰਘ ਜੀ ਨੇ ਹੀ ਸਿੱਖਾਂ ਦੀ ਬਾਂਹ ਫੜੀ ਅਤੇ ਸਿੱਖਾਂ ਨੂੰ ਮਾਨਸਿਕ ਅਤੇ ਆਤਮਕ ਪੱਖੋਂ ਬਲਵਾਨਕਰਕੇ ਜ਼ੁਲਮ ਵਿਰੁੱਧ ਅਵਾਜ ਚੁੱਕਣ ਲਈ ਪ੍ਰੇਰਿਆ । ਸੰਤ ਜਰਨੈਲ ਸਿੰਘ ਜੀ ਦੀ ਨਿਡਰਤਾ, ਬਹਾਦਰੀ ਅਤੇ ਸੱਚੀ ਰਹਿਣੀ ਬਹਿਣੀ ਸਦਕਾ ਹਰ ਕੋਈ ਉਨ੍ਹਾਂ ਵੱਲ ਖਿੱਚਿਆ ਜਾਂਦਾ ਸੀ । ਉਨ੍ਹਾਂ ਦੇ ਪ੍ਰਚਾਰ ਸਦਕਾ ਸਿੱਖਾਂ ਵਿੱਚ ਅਜਾਦੀ ਦੀ ਲਹਿਰ ਦੌੜ ਪਈ । ਉਨ੍ਹਾਂ ਦੀ ਚਲਾਈ ਹੋਈ ਲਹਿਰ ਸਦਕਾ ਹਜਾਰਾਂ ਨੇ ਅੰਮ੍ਰਿਤ ਛਕਿਆ, ਨੌਜਵਾਨਾਂ ਦੇ ਸਿਰਾਂ ਤੇ ਦਸਤਾਰਾਂ ਸਜ ਗਈਆਂ, ਕੁੜੀਆਂ ਦੇ ਸਿਰਾਂ ਤੇ ਦੁੱਪਟੇ ਆ ਗਏ ਅਤੇ ਸਿੱਖ ਜਵਾਨੀ ਸ਼ਰਾਬ ਅਤੇ ਹੋਰ ਨਸ਼ੇ ਛੱਡ ਕੇ ਧਰਮ ਦੇ ਰਾਹ ਤੇ ਤੁਰ ਪਈ ਸੰਤ ਜੀ ਨੇ ਸਿੱਖਾਂ ਨੂੰ ਪੂਰਨ ਤੌਰ ਤੇ ਸੰਤ ਸਿਪਾਹੀ ਬਣਨ ਲਈ ਪ੍ਰੇਰਿਆ ਅਤੇ ਹਮੇਸ਼ਾਂ ਜ਼ੁਲਮ ਦਾ ਟਾਕਰਾ ਕਰਨ ਲਈਤਿਆਰ ਬਰ ਤਿਆਰ ਰਹਿਣ ਲਈ ਵੰਗਾਰਿਆ ਸਰਕਾਰ ਲਈ ਇਹ ਲਹਿਰ ਹਜ਼ਮ ਕਰਨੀ ਔਖੀ ਸੀ ਕਿਉਂ ਕਿ ਉਹ ਤਾਂ ਸਿੱਖੀ ਨੂੰ ਖਤਮ ਕਰਕੇ ਹਿੰਦੂ ਧਰਮ ਵਿੱਚ ਜਬਤ ਕਰਨਾ ਚਾਹੁੰਦੀ ਸੀ ਤਾਂ ਕਿ ਸਿੱਖ ਆਪਣੇ ਧਰਮ ਨੂੰ ਛੱਡ ਕੇ ਸਿਰਫ ਹਿੰਦੁਸਤਾਨ ਦੇ ਵਫਾਦਾਰ ਹੋ ਜਾਣ । ਇਸ ਆਸ਼ੇ ਨੂੰ ਮੁੱਖ ਰੱਖ ਕੇ ਸਰਕਾਰ ਨੇ ਸੰਤਾਂ ਨੂੰ ਬਦਨਾਮ ਕਰਨ ਲਈ ਸਾਰਾ ਜ਼ੋਰ ਲਾ ਦਿੱਤਾ ਜਿਸ ਵਿੱਚ ਹਿੰਦੂ ਮੀਡੀਏ ਨੇ ਸਰਕਾਰ ਦਾ ਪੂਰਾ ਪੂਰਾ ਸਾਥ ਦਿੱਤਾ । ਸੰਤ ਜੀ ਨੂੰ ਕੋਈ ਕਾਂਗਰਸ ਦਾ ਏਜੰਟ ਕਹਿੰਦਾ ਅਤੇ ਕਾਂਗਰਸ ਸੰਤ ਜੀ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿੰਦੀ । ਸਰਕਾਰ ਨੇ ਕਈ ਕਮੀਨੀਆਂ ਚਾਲਾਂ ਚੱਲੀਆਂ ਜਿਵੇਂ ਕਿ ਗਾਂਵਾਂ ਦੇ ਸਿਰ ਵੱਢ ਕੇ ਹਿੰਦੂ ਮੰਦਰਾਂ ਵਿੱਚ ਸੁੱਟ ਦੇਣੇਹਿੰਦੂਆਂ ਨੂੰ ਮਾਰ ਦੇਣਾਅਤੇ ਹੋਰ ਕਈ ਹਿੰਸਕ ਕਾਰਵਾਈਆਂ ਕਰਵਾਉਣੀਆਂ ਅਤੇ ਇਹਨਾਂ ਦਾ ਸਾਰਾ ਇਲਜ਼ਾਮ ਸੰਤ ਜਰਨੈਲ ਸਿੰਘ ਦੇ ਨਾਂ ਲਾ ਦੇਣਾ ਤਾਂ ਕਿ ਹਿੰਦੂ ਬਹੁ ਗਿਣਤੀ ਕਾਂਗਰਸ ਦੇ ਹੱਕ ਵਿੱਚ ਹੋ ਕੇ ਵੋਟਾਂ ਪਾਉਣ ਅਤੇ ਸਿੱਖਾਂ ਦੇ ਵਿਰੁੱਧ ਹੋ ਜਾਣ ਜਿਸ ਨਾਲ ਸਰਕਾਰ ਨੂੰ ਦਰਬਾਰ ਸਾਹਿਬ ਤੇ ਹਮਲਾ ਕਰਕੇ ਹਜ਼ਾਰਾਂ ਸਿੱਖਾਂ ਨੂੰ ਕਤਲ ਕਰਨ ਵਿੱਚ ਅਸਾਨੀ ਹੋ ਸਕੇ ਹੋਇਆ ਤਾਂ ਬਿਲਕੁਲ ਇੰਝ ਹੀ ਪਰ ਸੰਤ ਜੀ ਦੇ ਵਿਰੁੱਧ ਜੋ ਨਿਰਤੱਥ ਦੋਸ਼ ਲਾਏ ਗਏ ਉਹ ਹੁਣ ਲੋਕਾਂ ਵੱਲੋਂ ਸੱਚ ਸਮਝੇ ਜਾਣ ਲੱਗ ਪਏ ਹਨ । ਪੰਜਾਬ ਵਿੱਚ ਬਹੁਤੇ ਲੋਕ ਤਾਂ ਸੰਤ ਜੀ ਨੂੰ ਹੀ ਦਰਬਾਰ ਸਾਹਿਬ ਤੇ ਹਮਲੇ ਦਾ ਕਾਰਨ ਸਮਝਦੇ ਹਨ ਜਦ ਕਿ ਸਚਾਈ ਕੁੱਝ ਹੋਰ ਹੈ । ਵਿਚਾਰ ਕੀਤਿਆਂ ਇਹ ਨਤੀਜਾ ਸਾਫ ਨਿਕਲ ਆਉਂਦਾ ਹੈ ਕਿ ਸੰਤ ਜੀ ਨਿਰਦੋਸ਼ ਸਨਜਿੰਨ੍ਹਾਂ ਨੇ ਦਰਬਾਰ ਸਾਹਿਬ ਦੀ ਰਾਖੀ ਅਤੇ ਸਿੱਖਾਂ ਦੇ ਹੱਕ ਵਿੱਚ ਲੜਦਿਆਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ । ਆਓ ਸਰਕਾਰ ਦੇ ਪਾਏ ਭੁਲੇਖਿਆਂ ਤੇ ਵਿਚਾਰ ਕਰੀਏ,ਸੰਤ ਜੀ ਕਿਹਾ ਕਰਦੇ ਸਨ:ਅਸੀਂ ਕਿਸੇ ਨੂੰ ਨਫਰਤ ਨਹੀਂ ਕਰਦੇ ਪਰਜੇਕਰ ਕੋਈ ਸਾਡੇ ਇਸ਼ਟ (ਧਰਮ) ਨੂੰ ਖਤਮ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਅਸੀਂ ਚੁੱਪ ਨਹੀਂ ਬੈਠਾਂਗੇ । ਅਸੀਂ ਆਪਣੇ ਹੱਕਾਂ ਲਈ ਡੱਟ ਕੇ ਲੜਾਂਗੇ । ਅਸੀਂ ਉਹਨਾਂ ਨਾਲ ਲੜਦੇ ਹਾਂ ਜਿਹੜੇ ਸਾਡੀਆਂ ਧੀਆਂ ਭੈਣਾਂ ਨੂੰ ਨੰਗੀਆਂ ਕਰਦੇ ਹਨ, ਬੀਬੀਆਂ ਦੀ ਬੇਪਤੀ ਕਰਦੇ ਹਨ ਅਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਅੱਗਾਂ ਲਾਉਂਦੇ ਹਨ । ਜਿੰਨਾ ਚਿਰ ਇਹ ਗੱਲਾਂ ਬੰਦ ਨਹੀਂ ਹੋ ਜਾਂਦੀਆਂ ਜੰਗ ਜਾਰੀ ਰਹੇਗੀ ਅਤੇ ਕੋਈ ਵੀ ਦੁਨੀਆਂ ਦੀ ਤਾਕਤ ਸਾਨੂੰ ਰੋਕ ਨਹੀਂ ਸਕਦੀ ।ਇਹਨਾਂ ਬਿਆਨਾਂ ਵਿੱਚ ਨਾ ਹੀ ਕੋਈ ਧਾਰਮਿਕ ਵਿਰੋਧੀ ਗੱਲ ਹੈ ਨਾ ਹੀ ਕੋਈ ਗੈਰ ਕਾਨੂੰਨੀ । ਸਰਕਾਰ ਦਾ ਫਰਜ਼ ਬਣਦਾ ਹੈ ਆਪਣੇ ਨਾਗਰਿਕਾਂ ਅਤੇ ਉਹਨ੍ਹਾਂ ਦੇ ਧਾਰਮਿਕ ਅਸੂਲਾਂ ਦੀ ਰੱਖਿਆਕਰਨੀ ਪਰ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਉਸ ਧਰਮ ਦੇ ਲੋਕਾਂ ਨੂੰ ਆਪਣੇ ਹੱਕਾਂ ਲਈ ਲੜਨ ਦਾ ਪੂਰਾ ਪੂਰਾ ਹੱਕ ਹੈ । ਸੰਤ ਜੀ ਨੇ ਨੌਜਵਾਨਾਂ ਨੂੰ ਮੋਟਰਸਾਈਕਲ ਅਤੇ ਹਥਿਆਰ ਰੱਖਣ ਲਈ ਪ੍ਰੇਰਿਆ ਸੀ ਪਰ ਇਹ ਕੋਈ ਸਿੱਖੀ ਦੇ ਵਿਰੁੱਧ ਗੱਲ ਨਹੀਂ ਸੀ ਬਲਕਿ ਸਿੱਖੀ ਦੇ ਅਸੂਲਾਂ ‘ਤੇ ਪਹਿਰਾ ਦੇਣ ਵਾਲੀ ਗੱਲ ਸੀ । ਡਾਕਟਰ ਏ. ਆਰ. ਦਰਸ਼ੀ ਲਿਖਦਾ ਹੈਸਿੱਖਾਂ ਨੂੰ ਹਥਿਆਰਬੰਦ ਕਰਨ ਦੀ ਰਿਵਾਇਤ ਗੁਰੂ ਹਰਗੋਬਿੰਦ ਜੀ ਨੇ ਗੁਰੂ ਅਰਜਨ ਦੇਵ ਜੀ ਵੱਲੋਂ ਅਹਿੰਸਾ ਤੇ ਸ਼ਾਂਤੀ ਦਾ ਕੌੜਾ ਤਜ਼ਰਬਾ ਹੰਢਾਉਣ ਮਗਰੋਂ ਆਰੰਭੀ ਸੀ…. ਉਹ ਆਪਣੇ ਅਨੁਯਾਈਆਂ ਤੋਂ ਅਕਾਲ ਤਖਤ ਵਿਖੇ ਘੋੜਿਆਂ ਤੇ ਸ਼ਸਤਰਾਂ ਦੀ ਭੇਟਾ ਪ੍ਰਵਾਨ ਕਰਦੇ ।..ਸੰਤ ਭਿੰਡਰਾਂਵਾਲੇ ਨੇ ਤਾਂ ਕੇਵਲ ਇਸ ਪ੍ਰੰਪਰਾ ਨੂੰ ਹੂ-ਬ-ਹੂ ਪੁਨਰ-ਸੁਰਜੀਤ ਹੀ ਕੀਤਾ ਅਤੇ ਕਿਰਪਾਨਾਂ, ਨੇਜ਼ਿਆਂ ਦੀ ਜਗ੍ਹਾ ਰਿਵਾਲਵਰ ਤੇ ਬੰਦੂਕਾਂ ਅਤੇ ਘੋੜਿਆਂ ਦੀ ਜਗ੍ਹਾ ਮੋਟਰ ਸਾਈਕਲਲਿਆ ਕੇ ਇਸ ਪ੍ਰੰਪਰਾ ਨੂੰ ਨਵੀਂ ਦਿਸ਼ਾ ਦੇ ਦਿੱਤੀ । ਇਸ ਲਈ ਉਸ ਨੇ ਗੁਰੂਆਂ ਦੇ ਮਾਰਗ ਦਾ ਅਨੁਸਰਣ ਕਰਕੇ ਕੋਈ ਅਪਰਾਧ ਨਹੀਂ ਕੀਤਾ । (ਜਾਂਬਾਜ ਰਾਖਾ, ਪੰਨਾ 52)ਸੰਤ ਜੀ ਦੇ ਸਾਰੇ ਹਥਿਆਰ ਬਿਨਾ ਕਿਸੇ ਕਾਰਨ ਦੇ ਸਰਕਾਰ ਨੇ ਗੈਰ ਕਾਨੂੰਨੀ ਕਰਾਰ ਦੇ ਦਿੱਤੇ ਅਤੇ ਸਾਰੇ ਲਾਇਸੰਸ ਵੀ ਰੱਦ ਕਰ ਦਿੱਤੇ ਪਰ ਇਸਦਾ ਕੋਈ ਵੀ ਠੋਸ ਕਾਰਨ ਪੇਸ਼ ਨਾ ਕੀਤਾ ਗਿਆ ਪਰ ਦੂਜੇ ਪਾਸੇ ਹਿੰਦੂਆਂ ਵਿਰੁੱਧ ਹਰ ਇੱਕ ਪ੍ਰਕਾਰ ਦੇ ਗੈਰ ਕਾਨੂੰਨੀ ਹਥਿਆਰ ਰੱਖਣ ਦੀ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈਮਹੇਸ਼ ਕੁਮਾਰ ਦੇ ਘਰੋਂ ਉਸ ਵੇਲੇ 230 ਬੰਬ ਬਰਾਮਦ ਹੋਏ ਸਨ ਪਰ ਨਾ ਹੀ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਨਾ ਹੀ ਕੋਈ ਸਜ਼ਾ ਦਿੱਤੀ ਗਈ । ਇਹ ਸਿੱਖਾਂ ਨੂੰ ਹਥਿਆਰ ਖੋਹ ਕੇ ਨਿਹੱਥੇ ਕਰਨ ਦੀ ਸ਼ਾਜਿਸ਼ ਸੀ ਪਰ ਸੰਤ ਜੀ ਨੇ ਗੁਰੂ ਸਾਹਿਬ ਦਾ ਹੁਕਮ ਮੰਨਦਿਆਂ ਹਥਿਆਰ ਆਪਣੇ ਕੋਲ ਹੀ ਰੱਖੇ । ਜੇਕਰ ਮੰਨ ਵੀ ਲਿਆ ਜਾਏ ਕਿ ਸੰਤ ਜੀ ਨੇਗੈਰ ਕਾਨੂੰਨੀ ਹਥਿਆਰ ਰੱਖੇ ਹੋਏ ਸਨ ਤਾਂ ਸਰਕਾਰ ਇਹ ਦੱਸੇ ਕਿ ਇਹ ਹਥਿਆਰ ਕਿਸ ਕੋਲੋਂ ਖਰੀਦੇ ਗਏ ਸਨ । ਇਨ੍ਹਾਂ ਦੀ ਪੂਰੀ ਤਰਤੀਬ ਵਾਰ ਲਿਸਟ ਪੇਸ਼ ਕੀਤੀ ਜਾਵੇ । ਹਰ ਰੋਜ਼ ਦਰਬਾਰ ਸਾਹਿਬ ਹਜ਼ਾਰਾਂ ਦੀ ਸੰਗਤ ਨੂੰ ਤਾਂ ਕੋਈ ਗੈਰ ਕਾਨੂੰਨੀ ਹਥਿਆਰ ਨਾ ਦਿਸਿਆ ਪਰ ਦਿੱਲੀ ਵਿੱਚ ਬੈਠੀ ਬੇਬੇ ਇੰਦਰਾ ਨੂੰ ਕਿਵੇਂ ਦਿਸ ਪਏ । ਜੇਕਰ ਇਹ ਸੱਚ ਵੀ ਹੋਵੇ ਕਿ ਸੰਤ ਜੀ ਹਥਿਆਰ ਖਰੀਦਦੇ ਸਨ ਤਾਂ ਸਰਕਾਰ ਨੇ ਕੋਈ ਕਾਰਵਾਈ ਕਿਉਂ ਨਾ ਕੀਤੀਹਥਿਆਰ ਦਰਬਾਰ ਸਾਹਿਬ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਏ ਜਾਂਦੇ ਤਾਂ ਕਿ ਬੇਅਦਬੀ ਹੁੰਦੀ ਹੀ ਨਾ । ਗੈਰ ਕਾਨੂੰਨੀ ਹਥਿਆਰ ਵੇਚਣ ਵਾਲਿਆਂ ਨੂੰ ਵੀ ਫੜਿਆ ਜਾਣਾ ਚਾਹੀਦਾ ਸੀ ਪਰ ਉਨ੍ਹਾਂ ਦਾ ਕੋਈ ਨਾਮ ਪਤਾ ਨਹੀਂ ਦਿੱਤਾ ਗਿਆ ਨਾ ਹੀ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ ਕਿ ਸੱਚਮੁੱਚ ਹੀ ਸੰਤ ਜੀ ਹਥਿਆਰ ਖਰੀਦਦੇ ਸਨ । ਜਿਹੜੇ ਹਥਿਆਰ ਫੌਜ ਵੱਲੋਂ ਪੇਸ਼ ਕੀਤੇ ਗਏ ਸਨ ਉਹ ਬਿਲਕੁਲ ਨਵੇਂ ਸਨ ਪਰ ਸਿੰਘਾਂ ਕੋਲ ਪੁਰਾਣੇ ਕਿਸਮ ਦੇ 1965 ਵਾਲੀ ਜੰਗ ਵਿੱਚ ਵਰਤੇ ਹੋਏ ਹਥਿਆਰ ਸਨ ।

About Pindonline

Leave a Reply

Your email address will not be published. Required fields are marked *